ਨੇੜੇ ਆ ਰਹੀਆਂ ਨੇ ਚੋਣਾਂ, ਹਰਵਿੰਦਰ ਖ਼ਾਲਸਾ ਨੇ ਲਿਆ ਇਹ ਫੈਸਲਾ !! ਪੜੋ ਪੂਰੀ ਖ਼ਬਰ

ਸਾਲ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਫਤਿਹਗੜ੍ਹ ਸਾਹਿਬ ਤੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਬਾਗੀ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖਾਲਸਾ ਇਸ ਵਾਰ ਚੋਣ ਮੈਦਾਨ ‘ਚ ਨਹੀਂ ਉਤਰਨਗੇ।

‘ਆਪ’ ਨਾਲ ਰਿਸ਼ਤਿਆਂ ‘ਚ ਆਈ ਦਰਾਰ ਤੋਂ ਬਾਅਦ ਖਾਲਸਾ ਦੀਆਂ ਨਜ਼ਦੀਕੀਆਂ ਭਾਜਪਾ ਨਾਲ ਵਧ ਗਈਆਂ ਸਨ ਅਤੇ ਚਰਚਾ ਸੀ ਕਿ ਉਹ ਭਾਜਪਾ ਦੀ ਟਿਕਟ ‘ਤੇ ਕਿਤਿਓਂ ਚੋਣ ਲੜ ਸਕਦੇ ਹਨ ਜਾਂ ਫਿਰ ਫਤਿਹਗੜ੍ਹ ਸਾਹਿਬ ਸੀਟ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜ ਸਕਦੇ ਹਨ ਪਰ ਖਾਲਸਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਲੋਕ ਸਭਾ ਲਈ ਕਿਸੇ ਸੀਟ ਤੋਂ ਚੋਣ ਨਹੀਂ ਲੜਨਗੇ।

ਇਸ ਬਾਰੇ ਇਕ ਪੰਜਾਬੀ ਅਖਬਾਰ ਨਾਲ ਗੱਲਬਾਤ ਕਰਦਿਆਂ ਹਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੀ ਉਮਰ 72 ਸਾਲ ਹੋ ਚੁੱਕੀ ਹੈ ਅਤੇ ਉਹ ਆਪਣੇ ਪਰਿਵਾਰ ਨੂੰ ਪੂਰਾ ਸਮਾਂ ਨਹੀਂ ਦੇ ਪਾ ਰਹੇ। ਉਨ੍ਹਾਂ ਕਿਹਾ ਕਿ ਉਹ ਆਪਣੀ ਕਥਾ ਲਿਖਣੀ ਚਾਹੁੰਦੇ ਹਨ, ਜਿਸ ਕਾਰਨ

ਉਹ ਚੋਣ ਨਹੀਂ ਲੜਨਗੇ। ਖਾਲਸਾ ਨੇ ਕਿਹਾ ਕਿ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਕੁਝ ਦੇਰ ਬਾਅਦ ਹੀ ਉਨ੍ਹਾਂ ਨੇ ‘ਆਪ’ ਦੇ ਫੈਸਲਿਆਂ ‘ਤੇ ਸਵਾਲ ਕਰਨੇ ਸ਼ੁਰੂ ਕਰ ਦਿੱਤੇ ਸਨ, ਜਿਸ ਕਾਰਨ ਪਾਰਟੀ ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ। ਸੂਤਰਾਂ ਮੁਤਾਬਕ ਖਾਲਸਾ ਖੁਦ ਚੋਣ

ਨਹੀਂ ਲੜਨਗੇ ਪਰ ਸਿੱਖ ਬਹੁਮਤ ਵਾਲੀਆਂ ਸੀਟਾਂ ‘ਤੇ ਭਾਜਪਾ ਉਮੀਦਵਾਰਾਂ ਦੇ ਹੱਕ ‘ਚ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਉਹ ਚੋਣਾਂ ‘ਚ ਖੁੱਲ੍ਹ ਕੇ ਮੋਦੀ ਸਰਕਾਰ ਦੀ ਮਦਦ ਕਰਨਗੇ ਤੇ ਉਨ੍ਹਾਂ ਲਈ ਪ੍ਰਚਾਰ ਵੀ ਕਰਨਗੇ।

Leave a Comment